ਯੂਥ ਅਕਾਲੀ ਦਲ ਨੇ ਇਨ੍ਹਾਂ ਮੰਗਾਂ ਲਈ ਸੂਬੇ ਭਰ ‘ਚ ਕੱਢਿਆ “ਰੋਸ ਟਰੈਕਟਰ ਮਾਰਚ”

by jaskamal

ਨਿਊਜ਼ ਡੈਸਕ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੂਬੇ ਭਰ ਵਿਚ ਰੋਸ ਟਰੈਕਟਰ ਮਾਰਚ ਕੱਢਿਆ ਗਿਆ ਹੈ। ਅਕਾਲੀ ਦਲ ਦੇ ਵਰਕਰਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਤੇ ਕੰਵਰ ਗਰੇਵਾਲ ਦੇ ਗੀਤਾਂ "SYL" ਤੇ "ਰਿਹਾਈ" ’ਤੇ ਪਾਬੰਦੀ ਲਾਉਣ ਦੇ ਖ਼ਿਲਾਫ਼ ਪੰਜਾਬ ’ਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਟਰੈਕਟਰ ਮਾਰਚ ਕੱਢੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪ ਕੇ ਇਹ ਪਾਬੰਦੀ ਖ਼ਤਮ ਕਰਨ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਲਾਊਡ ਸਪੀਕਰਾਂ ’ਤੇ ਦੋਵੇਂ ਗੀਤ ਰਿਹਾਈ ਤੇ SYL ਚਲਾ ਕੇ ਗਾਇਕਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ।