ਯੂਥ ਅਕਾਲੀ ਦਲ ਦੇ ਵਰਕਰ ਲਏ ਗਏ ਹਿਰਾਸਤ ਚ ,ਬੈਂਸ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਸੀ ਪਲੈਨ

by simranofficial

ਲੁਧਿਆਣਾ (ਐਨ. ਆਰ. ਆਈ .ਮੀਡਿਆ) :- ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਬੀਤੇ ਦਿਨ ਲੱਗੇ ਬਲਾਤਕਾਰ ਦੇ ਇਲਜ਼ਾਮਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਵੱਲੋਂ ਬੈਂਸ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਯੂਥ ਅਕਾਲੀ ਦਲ ਦੇ ਲਗਪਗ 25 ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ..ਹਿਰਾਸਤ ਚ ਲੈਣ ਤੋਂ ਪਹਿਲਾਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਪੁਲੀਸ ਲੋਕ ਇਨਸਾਫ ਪਾਰਟੀ ਦਾ ਸਾਥ ਦੇ ਰਹੀ ਹੈ ਅਤੇ ਉਸ ਦੇ ਖ਼ਿਲਾਫ਼ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਉੱਧਰ ਪੁਲੀਸ ਵੱਲੋਂ ਵੱਡੀ ਤਾਦਾਦ ਵਿੱਚ ਅੱਜ ਫੋਰਸ ਵੀ ਤਾਇਨਾਤ ਪਹਿਲਾਂ ਹੀ ਕੀਤੀ ਗਈ ਸੀ |


ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਸਿਮਰਜੀਤ ਬੈਂਸ ਵੱਲੋਂ ਈਮਾਨਦਾਰੀ ਦਾ ਨਕਾਬ ਪਹਿਨ ਕੇ ਜੋ ਮਹਿਲਾ ਦੇ ਨਾਲ ਜਬਰ ਜਨਾਹ ਕੀਤਾ ਗਿਆ ਹੈ ਉਸ ਮਾਮਲੇ ਵਿੱਚ ਪੁਲੀਸ ਚੁੱਪ ਹੈ ਉਨ੍ਹਾਂ ਕਿਹਾ ਕਿ ਛੋਟੇ ਜਿਹੇ ਮਾਮਲੇ ਤੇ ਮਾਮਲਾ ਦਰਜ ਕਰਨ ਵਾਲੀ ਪੁਲੀਸ ਅੱਜ ਚੁੱਪ ਬੈਠੀ ਹੈ ਉਨ੍ਹਾਂ ਇਹ ਵੀ ਕਿਹਾ ਕਿ ਅੱਜ ਯੂਥ ਅਕਾਲੀ ਦਲ ਪੁਲੀਸ ਨੂੰ ਜਗਾਉਣ ਲਈ ਅਤੇ ਸਿਮਰਜੀਤ ਬੈਂਸ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਆਇਆ ਹੈ |

ਦਸਣਯੋਗ ਹੈ ਕਿ ਇੱਕ ਵਿਧਵਾ ਔਰਤ ਦੇ ਵਲੋਂ ਬੈਂਸ ਤੇ ਬਲਾਤਕਾਰ ਦੇ ਆਰੋਪ ਲਗਾਏ ਗਏ ਸਨ |