ਸ਼੍ਰੀਨਗਰ (ਪਾਇਲ): ਸ਼ੁੱਕਰਵਾਰ ਨੂੰ ਸ਼੍ਰੀਨਗਰ ਇੰਟਰਨੈਸ਼ਨਲ ਏਅਰਪੋਰਟ 'ਤੇ ਇਕ ਵਿਅਕਤੀ ਨੂੰ ਜਾਅਲੀ ਏਅਰ ਟਿਕਟ ਨਾਲ ਸਫਰ ਕਰਦੇ ਹੋਏ ਹਿਰਾਸਤ 'ਚ ਲਿਆ ਗਿਆ। ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ ਇਹ ਘਟਨਾ ਡਰਾਪ ਗੇਟ 'ਤੇ ਵਾਪਰੀ ਜਦੋਂ ਵਿਅਕਤੀ ਸ਼੍ਰੀਨਗਰ ਤੋਂ ਦਿੱਲੀ ਜਾਣ ਵਾਲੀ ਫਲਾਈਟ 'ਚ ਸਵਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਜਾਂਚ ਦੌਰਾਨ ਪਤਾ ਲੱਗਾ ਕਿ ਯਾਤਰੀ ਦੀ ਟਿਕਟ ਜਾਅਲੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਟਿਕਟ ਜਾਅਲੀ ਸੀ। ਇਸ ਤੋਂ ਬਾਅਦ ਉਸ ਨੂੰ ਉਸ ਦੇ ਮੋਬਾਈਲ ਫੋਨ ਸਮੇਤ ਹਿਰਾਸਤ ਵਿਚ ਲੈ ਲਿਆ ਗਿਆ। ਇਸ ਤੋਂ ਇਲਾਵਾ ਮੁਲਜ਼ਮਾਂ ਦੇ ਸਾਥੀਆਂ ਦੀ ਰਜਿਸਟ੍ਰੇਸ਼ਨ ਨੰਬਰ ਜੇਕੇ-04ਏ-9887 (ਟਾਟਾ ਸੂਮੋ) ਦੀ ਗੱਡੀ ਵੀ ਜ਼ਬਤ ਕਰ ਲਈ ਗਈ ਹੈ।
ਪੁਲਿਸ ਨੇ ਕਾਬੂ ਕੀਤੇ ਵਿਅਕਤੀ ਅਤੇ ਜ਼ਬਤ ਕੀਤੇ ਸਮਾਨ ਨੂੰ ਅਗਲੇਰੀ ਕਾਰਵਾਈ ਲਈ ਪੋਸਟ ਹੁਮਹਾਮਾ ਦੇ ਹਵਾਲੇ ਕਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਾਅਲੀ ਟਿਕਟਾਂ ਦੇ ਸਰੋਤ ਅਤੇ ਮਾਮਲੇ ਵਿੱਚ ਹੋਰਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।



