‘ਭਾਰਤ ਜੋੜੋ ਯਾਤਰਾ’ ਦੌਰਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ 'ਚ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ 'ਭਾਰਤ ਜੋੜੋ ਯਾਤਰਾ' ਦਾ ਅੱਜ ਚੋਥਾ ਦਿਨ ਹੈ। ਇਸ ਦੌਰਾਨ ਇੱਕ ਨੌਜਵਾਨ ਨੇ ਖੁਦ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹਾਲਾਂਕਿ ਲੋਕਾਂ ਨੇ ਉਸ ਨੂੰ ਬਚਾ ਲਿਆ। ਦੱਸਿਆ ਜਾ ਰਿਹਾ ਨੌਜਵਾਨ ਕਾਂਗਰਸ ਦੀ ਨੀਤੀ ਤੋਂ ਨਾਰਾਜ਼ ਸੀ। ਇਸ ਦੌਰਾਨ ਸਟੇਜ ਕੋਲ ਇਕ ਨੌਜਵਾਨ ਨੇ ਆਪਣੇ ਕੱਪੜਿਆਂ ਨੂੰ ਅੱਗ ਲਗਾ ਲਈ । ਨੌਜਵਾਨ ਨੇ ਕਿਹਾ ਕਿ ਮੈ ਰਾਹੁਲ ਗਾਂਧੀ ਦੇ ਖ਼ਿਲਾਫ਼ ਹਾਂ ਤੇ ਮੈ ਨਹੀਂ ਚਾਹੁੰਦਾ ਸੀ ਕਿ ਰਾਹੁਲ ਗਾਂਧੀ ਸਟੇਜ ਵੱਲ ਜਾਵੇ। ਇਸ ਘਟਨਾ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਫਿਲਹਾਲ ਪੁਲਿਸ ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦਈਏ ਕਿ ਕਈ ਵਾਰ ਲੋਕਾਂ ਵਲੋਂ ਰਾਹੁਲ ਦੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਤੱਕ ਪਹੁੰਚੀਆਂ ਗਿਆ। ਇਸ ਯਾਤਰਾ ਦੌਰਾਨ ਰਾਹੁਲ ਨੇ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ।