ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਲੌਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਦੱਸ ਦਈਏ ਕਿ ਮਾਨ ਸਰਕਾਰ ਵਲੋਂ ਲਗਾਤਾਰ ਨਸ਼ਾ ਖਤਮ ਕਰਨ ਦੀ ਗੱਲ ਕਹਿ ਜਾਂਦੀ ਹੈ ਪਰ ਇਸ ਦੇ ਬਾਵਜੂਦ ਵੀ ਨੌਜਵਾਨ ਨਸ਼ੇ ਦੇ ਭੇਟ ਚੜ੍ਹ ਰਹੇ ਹਨ । ਕੌਂਸਲਰ ਰਾਕੇਸ਼ ਨੇ ਕਿਹਾ ਕਿ ਉਕਤ ਨੌਜਵਾਨ ਵਿਸ਼ੂ (19) ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ । ਉਨ੍ਹਾਂ ਨੇ ਕਿਹਾ ਸਾਡੇ ਮੁਹੱਲੇ ਮੁਹੱਲੇ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ ,ਜਿੱਥੋਂ ਸਕੂਲਾਂ ਦੇ ਬੱਚੇ ਤੱਕ ਵੀ ਨਸ਼ਾ ਲੈ ਕੇ ਜਾਂਦੇ ਹਨ । ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਤਾਂ ਅਸੀਂ ਸੰਘਰਸ਼ ਕਰਾਂਗੇ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..