ਨੌਜਵਾਨਾਂ ਨੇ ਪਾਰਟੀ ਦੌਰਾਨ ਚਲਾਈਆਂ ਗੋਲੀਆਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਲੁਧਿਆਣਾ ਤੋਂ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਨੌਜਵਾਨ ਦੇ ਜਨਮਦਿਨ ਦੀ ਪਾਰਟੀ ਦੌਰਾਨ ਕੁਝ ਨੌਜਵਾਨਾਂ ਵਲੋਂ ਹਵਾਈ ਫਾਇਰ ਕੀਤੇ ਗਏ ਹਨ। ਦੱਸ ਦਈਏ ਕਿ ਪੁਲਿਸ ਵਲੋਂ ਵਿਆਹ ਪਾਰਟੀ ਸਮਾਰੋਹ ਵਿੱਚ ਹਥਿਆਰ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ। ਦੱਸਿਆ ਜਾ ਰਿਹਾ ਕਿ ਨੌਜਵਾਨਾਂ ਵਲੋਂ ਫਾਇਰ ਦੀ ਵੀਡੀਓ ਸੋਸ਼ਲ ਮੀਡਿਆ 'ਤੇ ਪਾ ਦਿੱਤੀ ਗਈ। ਜੋ ਕਿ ਕਾਫੀ ਵਾਇਰਲ ਹੋ ਰਹੀ ਹੈ ਜਿਸ ਨੌਜਵਾਨ ਦਾ ਜਨਮ ਦਿਨ ਸੀ । ਉਹ ਸਿਆਸੀ ਪਾਤਰੀ ਦਾ ਯੂਥ ਆਗੂ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਇਸ ਦੀ ਜਾਂਚ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਕ ਵੀਡੀਓ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇਕ ਨੌਜਵਾਨ ਦੇ ਜਨਮਦਿਨ ਦੀ ਪਾਰਟੀ ਦੌਰਾਨ ਕੁਝ ਨੌਜਵਾਨਾਂ ਵਲੋਂ ਹਵਾਈ ਫਾਇਰ ਕੀਤੇ ਗਏ ਹਨ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।