ਅੰਮ੍ਰਿਤਸਰ ‘ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

by nripost

ਅੰਮ੍ਰਿਤਸਰ (ਨੇਹਾ): ਅੱਜ ਅੰਮ੍ਰਿਤਸਰ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮਹਿਤਾ ਦੇ ਪਿੰਡ ਚੰਨਣ ਕੇ ਦੇ ਗੁਰਦੁਆਰਾ ਸਾਹਿਬ ਦੇ ਬਾਹਰ 3 ਬਾਈਕ ਸਵਾਰ ਬਦਮਾਸ਼ਾਂ ਨੇ ਇਕ ਨੌਜਵਾਨ 'ਤੇ ਤਾਬੜ ਤੋੜ ਗੋਲੀਆਂ ਚਲਾਈਆਂ।

ਇਸ ਘਟਨਾ ਵਿਚ ਉਸ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਵਜੋਂ ਹੋਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।